ਮੋਦੀ ਸਰਕਾਰ ਦੀ ਕਾਰਗੁਜ਼ਾਰੀ ਲਈ ਸ਼ੁਕਰਾਨਾ ਮੀਟਿੰਗ ਦਾ ਆਯੋਜਨ ਕੀਤਾ ਗਿਆ.

ਲੁਧਿਆਣਾ ਦੇ ਪਿੰਡ ਭੂਖੜੀ ਵਿਖੇ ਕੇਂਦਰ ਸਰਕਾਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਕੀਤੇ ਜਾਣ ਦੇ ਸਬੰਧ ਵਿੱਚ ਇੱਕ ਸ਼ੁਕਰਾਨਾ ਮੀਟਿੰਗ ਦਾ ਆਯੋਜਨ ਭਾਜਪਾ ਕਿਸਾਨ ਮੋਰਚਾ ਦੇ ਰਾਸ਼ਟਰੀ ਸਕੱਤਰ ਸੁਖਮਿੰਦਰਪਾਲ ਗਰੇਵਾਲ ਦੀ ਰਹਿਨੁਮਾਈ ਹੇਠ ਕੀਤਾ ਗਿਆ, ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਰਕੇ ਸਿੱਖ ਸੰਗਤ ਦੇ ਦਿਲਾਂ ਵਿੱਚ ਇੱਕ ਵੱਖਰੀ ਥਾਂ ਬਣਾਈ ਹੈ , ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਦਾ ਬਹੁਤ ਬਹੁਤ ਸ਼ੁਕਰਾਨਾ ਕਰਦੇ ਹਨ। ਗਰੇਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਿਲਡਰਨ ਡੇ ਦੀ ਬਜਾਏ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਜਾਣਾ ਚਾਹੀਦਾ ਹੈ। ਦੂਜੇ ਪਾਸੇ ਅੱਤਵਾਦ ਸਮੇਂ ਮਾਰੇ ਗਏ ਹਿੰਦੂਆਂ ਨੂੰ ਇਨਸਾਫ਼ ਦੇਣ ਬਾਰੇ ਕੀਤੇ ਸਵਾਲ ਦੇ ਜਬਾਵ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਲੇਵਲ ਦਾ ਮਾਮਲਾ ਹੈ ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ।

 

www.youtube.com/watch?v=ju1jySys0_8&feature=youtu.be

 

678 views
1 fave
0 comments
Uploaded on December 6, 2019